ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ
28 ਮਈ ਨੂੰ ਸਵੇਰੇ 10 ਵਜੇ ਹੋਵੇਗੀ ਰਿਹਰਸਲ,
29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ: (AzadVaani) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ 26 ਮਈ ਨੂੰ ਹੋਈਆਂ ਸਥਾਨਕ ਸਰਕਾਰ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਵਾਸਤੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਵਾਂਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵੀਡੀਓ ਕੈਮਰਿਆਂ ਦੀ ਨਿਗਰਾਨੀ ਹੇਠ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰਾਂ ਵਿੱਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ।ਉਨ੍ਹਾਂ ਦੱਸਿਆ ਕਿ ਨਿਰਧਾਰਿਤ ਗਿਣਤੀ ਕੇਂਦਰ ਹੇਠ ਲਿਖੇ ਅਨੁਸਾਰ ਹਨ:-ਨਗਰ ਕੌਂਸਲ, ਬਨੂੜ – ਦਫ਼ਤਰ ਮਾਰਕੀਟ ਕਮੇਟੀ, ਬਨੂੜਨਗਰ ਕੌਂਸਲ, ਕੁਰਾਲੀ – ਕਮਿਊਨਿਟੀ ਹਾਲ, ਦਫ਼ਤਰ ਨਗਰ ਕੌਂਸਲ, ਕੁਰਾਲੀਨਗਰ ਕੌਂਸਲ, ਨਵਾਂਗਾਓਂ – ਸੈਂਚੁਰੀ ਪਬਲਿਕ ਸਕੂਲ, ਕਰੌਰਾਂ, ਨਵਾਂਗਾਓਂਨਗਰ ਕੌਂਸਲ, ਜ਼ੀਰਕਪੁਰ – ਕਮਿਊਨਿਟੀ ਸੈਂਟਰ, ਛੱਤਨਗਰ ਕੌਂਸਲ, ਡੇਰਾਬੱਸੀ – ਸਰਕਾਰੀ ਕਾਲਜ, ਡੇਰਾਬੱਸੀਨਗਰ ਕੌਂਸਲ, ਲਾਲੜੂ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਲੜੂਨਗਰ ਨਿਗਮ, ਮੋਹਾਲੀ (ਵਾਰਡ 1 ਤੋਂ 25) – ਕਮਿਊਨਿਟੀ ਸੈਂਟਰ, ਫੇਜ਼-7, ਐਸ.ਏ.ਐਸ. ਨਗਰਨਗਰ ਨਿਗਮ, ਮੋਹਾਲੀ (ਵਾਰਡ 26 ਤੋਂ 50) – ਕਮਿਊਨਿਟੀ ਸੈਂਟਰ, ਸੈਕਟਰ-69, ਐਸ.ਏ.ਐਸ. ਨਗਰਉਨ੍ਹਾਂ ਅੱਗੇ ਦੱਸਿਆ ਕਿ ਗਿਣਤੀ ਪ੍ਰਬੰਧਾਂ ਸਬੰਧੀ ਰਿਹਰਸਲ ਭਲਕੇ 28 ਮਈ ਨੂੰ ਸਵੇਰੇ 10:00 ਵਜੇ ਨਿਰਧਾਰਿਤ ਕੇਂਦਰਾਂ ‘ਤੇ ਕਰਵਾਈ ਜਾਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ।ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਗਿਣਤੀ ਪ੍ਰਕਿਰਿਆ ਦੌਰਾਨ ਕਾਨੂੰਨ ਅਤੇ ਵਿਵਸਥਾ ਸਖ਼ਤੀ ਨਾਲ ਬਣਾਈ ਰੱਖਣ ਅਤੇ ਕਿਸੇ ਵੀ ਗੈਰ-ਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰਾਂ ਨੇੜੇ ਨਾ ਆਉਣ ਦੇਣ ਲਈ ਕਿਹਾ ਗਿਆ ਹੈ।ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਏਜੰਟਾਂ ਨੂੰ ਸਹੀ ਪਛਾਣ ਪੱਤਰਾਂ ਸਮੇਤ ਆਪਣੇ ਸਬੰਧਤ ਰਿਟਰਨਿੰਗ ਅਫ਼ਸਰਾਂ ਨਾਲ ਸੰਪਰਕ ਕਰਕੇ ਨਿਯੁਕਤ ਕਰਨ।












