, ਖਿਡਾਰੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਆਈ.ਟੀ. ਕਮੇਟੀ ਦਾ ਗਠਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਗਸਤ (AzadVaani) ਖੇਡ ਵਿਭਾਗ ਵੱਲੋਂ ਮਹੀਨਾ ਸਤੰਬਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026-27 ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਲੈਵਲ ਤੇ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ 2026-27 ਦੀਆਂ ਤਿਆਰੀਆਂ ਨੂੰ ਜਾਰੀ ਰੱਖਦੇ ਹੋਏ ਖੇਡ ਵਿਭਾਗ, ਪੰਜਾਬ ਵੱਲੋਂ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 01 ਅਗਸਤ 2026 ਤੋਂ ਆਰੰਭ ਹੋ ਚੁੱਕੀ ਹੈ।
ਇਸ ਸਬੰਧੀ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਸ੍ਰੀ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹਾ ਪੱਧਰ ਤੇ ਆਈ.ਟੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਉਹਨਾਂ ਅਧੀਨ ਕੰਮ ਕਰ ਰਹੇ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ, ਨਰਸਰੀ ਸੁਪਵਾਈਜ਼ਰ ਬਤੌਰ ਨੋਡਰ ਅਫਸਰ, ਸ੍ਰੀਮਤੀ ਮਨਦੀਪ ਕੌਰ ਕਲਰਕ, ਦਫਤਰ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ ਨਗਰ, ਸ੍ਰੀ ਧਰੁਵ ਵਾਲੀਆ ਫੈਨਸਿੰਗ ਕੋਚ, ਸ੍ਰੀ ਲਿੰਕਨ ਬਿਸ਼ਨੋਈ ਬੈਡਮਿੰਟਨ ਕੋਚ, ਸ੍ਰੀਮਤੀ ਹਰਦੀਪ ਕੌਰ ਕਰਾਟੇ ਕੋਚ ਸ਼ਾਮਿਲ ਹਨ ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖਿਡਾਰੀ ਨੂੰ ਆਨਲਾਈਨ ਰਜਿਸਟਰੇਸ਼ਨ ਜਾਂ ਕੋਈ ਤਕਨੀਕੀ ਕਾਰਨ ਕਰਕੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਗਠਿਤ ਕਮੇਟੀ ਨਾਲ ਦਫਤਰ ਜ਼ਿਲ੍ਹਾ ਖੇਡ ਅਫਸਰ, ਐਸ.ਏ.ਐਸ ਨਗਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਵੱਲੋਂ ਤੁਹਾਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਜਾਂ ਦਫਤਰ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ ਨਗਰ ਵਿਖੇ ਆ ਕੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਗਠਿਤ ਕਮੇਟੀ ਵੱਲੋ ਨਿਯਮਾਂ ਅਨੁਸਾਰ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਕੇ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਅੰਤ ਵਿੱਚ ਜ਼ਿਲ੍ਹਾ ਖੇਡ ਅਫਸਰ ਐਸ.ਏ. ਐਸ ਨਗਰ ਵੱਲੋਂ ਸਮੂਹ ਖਿਡਾਰੀਆਂ ਕੋਚਿਜ, ਖੇਡ ਸੰਸਥਾਵਾਂ, ਸਕੂਲਾਂ, ਕਾਲਜਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਸੀਮਾ ਦੇ ਅੰਦਰ ਆਪਣੀ ਰਜਿਸਟਰੇਸ਼ਨ ਕਰਵਾਉਣ। ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ https://sports.punjab.gov.in/login/ ਤੇ ਕਰ ਸਕਦੇ ਹਨ।












