ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਗਸਤ, 2026: (AzadVaani) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੱਲੋਂ ਵਾਤਾਵਰਣ ਇੰਜੀਨੀਅਰ, ਕੰਵਲਦੀਪ ਕੌਰ ਦੀ ਅਗਵਾਈ ਹੇਠ 5 ਅਗਸਤ, 2026 ਨੂੰ ਐਮ/ਐਸ ਜੈਨ ਪੋਲੀਪੈਕਸ, ਈ-107, ਫੋਕਲ ਪੁਆਇੰਟ, ਚਨਾਲੋਂ ਵਿਖੇ ਅਚਨਚੇਤ ਜਾਂਚ ਕੀਤੀ ਗਈ।
ਜਾਂਚ ਦੌਰਾਨ ਉਦਯੋਗਿਕ ਇਕਾਈ ਵਿੱਚ ਬਹੁ-ਰੰਗੀ ਪਲਾਸਟਿਕ ਕੈਰੀ ਬੈਗ ਤਿਆਰ ਕੀਤੇ ਜਾਂਦੇ ਪਾਏ ਗਏ। ਟੀਮ ਵੱਲੋਂ ਮੌਕੇ ਤੋਂ ਕਰੀਬ 250 ਕਿਲੋਗ੍ਰਾਮ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਗਏ।
ਜਾਣਕਾਰੀ ਦਿੰਦਿਆਂ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਮੌਕੇ ’ਤੇ ਨਗਰ ਕੌਂਸਲ ਦੀ ਟੀਮ ਨੂੰ ਬੁਲਾਇਆ ਗਿਆ ਅਤੇ ਜ਼ਬਤ ਕੀਤੀ ਗਈ ਸਮੱਗਰੀ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਨਗਰ ਕੌਂਸਲ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਉਦਯੋਗ ਖ਼ਿਲਾਫ਼ ਪਲਾਸਟਿਕ ਵੇਸਟ ਮੈਨੇਜਮੈਂਟ ਰੂਲਜ਼, 2016 ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੰਬਰ 06/12/2019-4ਐਲਜੀ4/274 ਮਿਤੀ 02.04.2025 ਰਾਹੀਂ, ਪੰਜਾਬ ਪਲਾਸਟਿਕ ਕੈਰੀ ਬੈਗਜ਼ (ਮੈਨੂਫੈਕਚਰ, ਯੂਜ਼ੇਜ ਐਂਡ ਡਿਸਪੋਜ਼ਲ) ਕੰਟਰੋਲ (ਸੋਧ) ਐਕਟ, 2016 ਤਹਿਤ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪਲਾਸਟਿਕ ਵੇਸਟ ਮੈਨੇਜਮੈਂਟ (ਸੋਧ) ਰੂਲਜ਼, 2021 ਅਧੀਨ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਪੰਜਾਬ ਰਾਜ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਖੇਤਰਾਂ ਵਿੱਚ 120 ਮਾਈਕਰੋਨ ਤੋਂ ਘੱਟ ਮੋਟਾਈ ਵਾਲੇ ਪਲਾਸਟਿਕ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲਿੰਗ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਰੀਸਾਈਕਲ ਕੀਤੇ ਪਲਾਸਟਿਕ ਤੋਂ ਬਣੇ ਪਲਾਸਟਿਕ ਕੈਰੀ ਬੈਗਾਂ ਨੂੰ ਬਣਾਉਣ, ਸਟਾਕ, ਵੰਡ, ਰੀਸਾਈਕਲਿੰਗ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅਜਿਹੀਆਂ ਉਲੰਘਣਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਅਤੇ ਨਿਰਧਾਰਤ ਮਾਪਦੰਡਾਂ ਤੋਂ ਘੱਟ ਮੋਟਾਈ ਵਾਲੇ ਪਲਾਸਟਿਕ ਕੈਰੀ ਬੈਗ ਤਿਆਰ ਕਰਨ ਜਾਂ ਵਰਤੋਂ ਕਰਨ ਵਾਲੀਆਂ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਬੋਰਡ ਅਧਿਕਾਰੀਆਂ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਾਤਾਵਰਣ ਅਨੁਕੂਲ ਵਿਕਲਪ ਅਪਣਾਉਣ।
ਚਨਾਲੋਂ ਵਿਖੇ ਉਦਯੋਗਿਕ ਇਕਾਈ ਦੀ ਅਚਨਚੇਤ ਜਾਂਚ ਦੌਰਾਨ ਪ੍ਰਦੂਸ਼ਣ ਰੋਕਥਾਮ ਅਧਿਕਾਰੀਆਂ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਜ਼ਬਤ