ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ: (Azadvaani) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਦੀ ਅਗਵਾਈ ਹੇਠ ਸੇਂਟ ਜਾਨ੍ਹ ਐਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਸੰਬੰਧੀ 06 ਜੁਲਾਈ ਤੋਂ 15 ਜੁਲਾਈ, 2026 ਤਕ ਟ੍ਰੇਨਿੰਗ ਕੈਪ ਲਗਾਇਆ ਗਿਆ, ਜਿਸ ਵਿੱਚ ਭਾਰਤੀ ਰੈਡ ਕਰਾਸ ਦੇ ਟ੍ਰੇਨਰ ਸੰਦੀਪ ਸਿੰਘ ਨੇ ਕੰਡਕਟਰਾਂ, ਡਰਾਈਵਰਾਂ, ਫੈਕਟਰੀ ਵਰਕਰਾਂ ਅਤੇ ਨੈਨੀ ਸਟੂਡੈਂਟਸ ਨੂੰ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਦੀ ਸਿਖਲਾਈ ਦਿੱਤੀ ਗਈ।
ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਦੁਰਘਟਨਾਵਾਂ ਦੌਰਾਨ ਫੱਟੜਾਂ ਦੀ ਜਿੰਦਗੀ ਬਚਾਉਣ ਅਤੇ ਉਨ੍ਹਾਂ ਦੀ ਦੁੱਖ ਤਕਲੀਫ ਘਟਾਉਣ ਵਿੱਚ ਫਸਟ ਏਡ ਦੀ ਬੇਹੱਦ ਲੋੜ ਰਹਿੰਦੀ ਹੈ। ਹਰ ਇਕ ਨਾਗਰਿਕ ਨੂੰ ਫਸਟ ਏਡ ਦੀ ਮੁਢਲੀ ਜਾਣਕਾਰੀ ਜਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਵਲੋਂ ਸਿਖਿਆਰਥੀਆਂ ਨੂੰ ਸੀ ਪੀ ਆਰ, ਬਣਾਉਟੀ ਸਾਹ ਦੇਣਾ, ਬੇਹੋਸ਼ੀ, ਵਗਦੇ ਲਹੂ ਨੂੰ ਰੋਕਣ, ਟੂਟੀ ਹੱਡੀਆਂ ਨੂੰ ਸਹਾਰਾ ਦੇਣ, ਜਲਣ ਅਤੇ ਸੱਪ ਦੇ ਡੰਗਣ ਆਦਿ ਮੌਕੇ ਦਿੱਤੀ ਜਾਣ ਵਾਲੀ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਗਈ।
ਟ੍ਰੇਨਰ ਸੰਦੀਪ ਸਿੰਘ ਵਲੋਂ ਦੱਸਿਆ ਗਿਆ ਕਿ ਦਿਲ ਦੇ ਦੌਰਿਆਂ ਦੌਰਾਨ ਦਿੱਤੀ ਗਈ ਸੀ ਪੀ ਆਰ ਜਿੰਦਗੀ ਬਚਾਉਣ ਵਿੱਚ ਬੇਹੱਦ ਮੱਦਦਗਾਰ ਸਾਬਿਤ ਹੁੰਦੀ ਹੈ। ਸਿਖਿਆਰਥੀਆਂ ਨੂੰ ਸਿਹਤ ਸੰਭਾਲ ਦੇ ਨਾਲ ਨਾਲ ਮਾਨਸਿਕ ਸਿਹਤ ਠੀਕ ਰੱਖਣ ਬਾਰੇ ਵੀ ਦੱਸਿਆ ਗਿਆ ।
ਸ਼੍ਰੀ ਹਰਬੰਸ ਸਿੰਘ, ਸਕੱਤਰ ਵਲੋਂ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਬਚਾਉਣ, ਵਾਤਾਵਰਨ ਨੂੰ ਸਾਫ ਰੱਖਣ, ਮਾਤਾ-ਪਿਤਾ, ਬਜ਼ੁਰਗਾਂ ਦਾ ਸਨਮਾਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ।
ਡਾ. ਅੰਕਿਤਾ ਕਾਂਸਲ, ਅਵੇਤਨੀ ਸਕੱਤਰ-ਕਮ-ਸਹਾਇਕ ਕਮਿਸ਼ਨਰ (ਜ) ਵਲੋਂ ਸਿਖਿਆਰਥੀਆਂ ਨੂੰ ਰੈਡ ਕਰਾਸ ਦੇ ਸਿਧਾਂਤਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਸੰਸਥਾ ਵਲੋਂ ਜ਼ਿਲ੍ਹੇ ਵਿੱਚ ਗਰੀਬਾਂ, ਮਰੀਜਾਂ, ਲੋੜਵੰਦਾਂ ਅਤੇ ਦਿਵੀਆਂਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਸੰਸਥਾ ਨਾਲ ਜੁੜ ਕੇ ਮਾਨਵਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ। ਹੋਰ ਜਾਣਕਾਰੀ ਅਤੇ ਟ੍ਰੇਨਿੰਗ ਲਈ www.ircsfa.org ਜਾਂ ਸ਼੍ਰੀ ਸੰਦੀਪ ਸਿੰਘ, ਟ੍ਰੇਨਿੰਗ ਇੰਚਾਰਜ ਨਾਲ 9888786039 ਤੇ ਸੰਪਰਕ ਕੀਤਾ ਜਾ ਸਕਦਾ ਹੈ।












