ਕਲਾਕਾਰਾਂ ਅਤੇ ਆਮ ਲੋਕਾਂ ਨੂੰ ਵੀ ਕੀਤੀ ਐਸ ਆਈ ਆਰ-2026 ਵਿੱਚ ਸ਼ਾਮਲ ਹੋਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ: (Azadvaani) ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਉੱਘੇ ਸੰਗੀਤ ਨਿਰਦੇਸ਼ਕ ਸਚਿਨ ਆਹੂਜਾ, ਜੋ ਕਿ ਸੈਕਟਰ-118, ਮੋਹਾਲੀ ਦੇ ਵਸਨੀਕ ਹਨ, ਨੇ ਆਪਣਾ ਐਨਿਊਮਰੇਸ਼ਨ ਫਾਰਮ ਭਰ ਕੇ ਇਸ ਲੋਕਤੰਤਰੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਨੇ ਸਚਿਨ ਆਹੂਜਾ ਦੇ ਸਟੂਡੀਓ ਵਿਖੇ ਪਹੁੰਚ ਕੇ ਉਨ੍ਹਾਂ ਦਾ ਐਨਿਊਮਰੇਸ਼ਨ ਫਾਰਮ ਭਰਵਾਇਆ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿ ਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਸੰਪੂਰਨ ਕਰਵਾਇਆ।
ਇਸ ਮੌਕੇ ਸਚਿਨ ਆਹੂਜਾ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਆਪਣੇ ਐਨਿਊਮਰੇਸ਼ਨ ਫਾਰਮ ਸਮੇਂ ਸਿਰ ਜ਼ਰੂਰ ਭਰੀਏ।
ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸੰਗੀਤ ਅਤੇ ਫਿਲਮ ਜਗਤ ਨਾਲ ਜੁੜੇ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਭਾਵੇਂ ਉਹ ਸ਼ੂਟਿੰਗਾਂ ਅਤੇ ਹੋਰ ਰੁਝੇਵਿਆਂ ਕਾਰਨ ਰੁਝੇਵੇਂ ਵਿੱਚ ਰਹਿੰਦੇ ਹਨ, ਫਿਰ ਵੀ ਕੁਝ ਸਮਾਂ ਕੱਢ ਕੇ ਆਪਣਾ ਐਨਿਊਮਰੇਸ਼ਨ ਫਾਰਮ ਜ਼ਰੂਰ ਭਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।












